ਸਾਧਾਰਨ ਪਾਠ ਦੇ ਸਬੰਧਤ ਜਾਣਕਾਰੀ

ਸਾਧਾਰਨ ਪਾਠ ਦੇ ਨਾਲ ਸਬੰਧਤ ਜ਼ਰੂਰੀ ਜਾਣਕਾਰੀ. ਹੇਠ ਦਿੱਤੀ ਗਈ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਕਿਤੇ ਗਏ ਰਸਾਲੇ ਤੋਂ ਲੈਤੀ ਗਈ ਹੈ.

  • ਹਰ ਇਕ ਸਿੱਖ ਨੂੰ ਵੱਸ ਲੱਗੇ, ਆਪਣੇ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕਰਨ ਦਾ ਵੱਖਰਾ ਤੇ ਨਵੇਕਲਾ ਸਥਾਨ ਨਿਯਤ ਕਰਨਾ ਚਾਹੀਦਾ.
  • ਹਰ ਇਕ ਸਿੱਖ ਸਿੱਖਣੀ, ਬੱਚੇ ਬੱਚੀ ਨੂੰ ਗੁਰਮੁਖੀ ਪੜ੍ਹ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਨਾ ਤੇ ਸਿੱਖਣਾ ਚਾਹੀਦਾ.
  • ਹਰ ਇਕ ਸਿੱਖ ਅੰਮ੍ਰਿਤ ਵੇਲੇ ਪ੍ਰਸ਼ਾਦ ਛਕਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ‘ਹੁਕਮ’ ਲਵੇ. ਜੇ ਇਸ ਵਿੱਚ ਉਕਾਈ ਹੋ ਜਾਵੇ ਤਾਂ ਦਿਨ ਵਿੱਚ ਕਿਸੇ ਨਾ ਕਿਸੇ ਵੇਲੇ ਜ਼ਰੂਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰੇ ਜਾਂ ਸੁਣੇ. ਸਫਰ ਆਦਿ ਔਕੜ ਵੇਲੇ ਦਰਸ਼ਨ ਕਰਨ ਤੋਂ ਅਸਮਰਥ ਹੋਵੇ ਤਾਂ ਸ਼ੰਕਾ ਨਹੀਂ ਕਰਨੀ.
  • ਚੰਗਾ ਤਾਂ ਇਹ ਹੈ ਕਿ ਹਰ ਇਕ ਸਿੱਖ ਆਪਣਾ ਸਾਧਾਰਨ ਪਾਠ ਜਾਰੀ ਰੱਖੇ ਤੇ ਮਹੀਨੇ ਦੋ ਮਹੀਨੇ ਮਗਰੋਂ(ਜਾਂ ਜਿਤਨੇ ਸਮੇਂ ਵਿੱਚ ਹੋ ਸਕੇ) ਭੋਗ ਪਾਵੇ.
  • ਪਾਠ ਆਰੰਭ ਕਰਨ ਸਮੇਂ ਅਨੰਦ ਸਾਹਿਬ(ਪਹਿਲੀਆਂ ਪੰਜ ਪਉੜੀਆਂ ਤੇ ਇਕ ਅੰਤਲੀ ਪਉੜੀ) ਦੇ ਪਾਠ ਮਗਰੋਂ ਅਰਦਾਸ ਕਰ ਕੇ ਹੁਕਮ ਲੈਣਾ ਚਾਹੀਦਾ. ਫੇਰ ਜਪੁਜੀ ਸਾਹਿਬ ਦਾ ਪਾਠ ਕਰਨਾ ਚਾਹੀਦਾ.
Tagged In
  • Comments
comments powered by Disqus