ਅਖੰਡ ਪਾਠ ਬਾਰੇ ਜਾਣਕਾਰੀ

ਅਖੰਡ ਪਾਠ ਦੇ ਬਾਰੇ ਕੁਝ ਜਾਣਕਾਰੀ. ਹੇਠ ਦਿੱਤੀ ਗਈ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਕਿਤੇ ਗਏ ਰਸਾਲੇ ਤੋਂ ਲੈਤੀ ਗਈ ਹੈ.

  • ਅਖੰਡ ਪਾਠ ਕਿਸੇ ਭੀੜ ਜਾਂ ਉਤਸ਼ਾਹ ਵੇਲੇ ਕੀਤਾ ਜਾਂਦਾ ਹੈ. ਇਹ ਤਕਰੀਬਨ 48 ਘੰਟੇ ਵਿੱਚ ਸੰਪੂਰਨ ਕੀਤਾ ਜਾਂਦਾ ਹੈ. ਇਸ ਵਿਚ ਪਾਠ ਲਗਾਤਾਰ ਬਿਨਾਂ ਰੋਕ ਦੇ ਕੀਤਾ ਜਾਂਦਾ ਹੈ.
  • ਪਾਠ ਸਾਫ ਤੇ ਸ਼ੁੱਧ ਹੋਵੇ, ਬਹੁਤ ਤੇਜ਼ ਪੜ੍ਹਨਾ, ਜਿਸ ਤੋਂ ਸੁਣਨ ਵਾਲਾ ਕੁਝ ਸਮਝ ਨਾ ਸਕੇ, ਗੁਰਬਾਣੀ ਦੀ ਨਿਰਾਦਰੀ ਹੈ. ਅੱਖਰ ਮਾਤਰ ਦਾ ਧਿਆਨ ਰੱਖ ਕੇ ਪਾਠ ਸ਼ੁੱਧ ਤੇ ਸਾਫ ਕਰਨਾ ਚਾਹੀਏ, ਭਾਵੇਂ ਸਮਾਂ ਕੁਝ ਵਧੀਕ ਲੱਗ ਜਾਵੇ.
  • ਅਖੰਡ ਪਾਠ ਜਿਸ ਪਰਵਾਰ ਜਾਂ ਸੰਗਤ ਨੇ ਕਰਨਾ ਹੈ, ਉਹ ਆਪ ਕਰੇ, ਟੱਬਰ ਦੇ ਕਿਸੇ ਆਦਮੀ, ਸਾਕ ਸੰਬੰਧੀ, ਮਿੱਤਰ ਆਦਿ ਮਿਲ ਕੇ ਕਰਨ. ਪਾਠੀਆਂ ਦੀ ਗਿਣਤੀ ਮੁਕੱਰਰ ਨਹੀਂ.
  • ਜੇ ਕੋਈ ਆਦਮੀ ਆਪ ਪਾਠ ਨਹੀਂ ਕਰ ਸਕਦਾ, ਤਾਂ ਕਿਸੇ ਚੰਗੇ ਪਾਠੀ ਕੋਲੋਂ ਸੁਣ ਲਵੇ ਪਰ ਇਹ ਨਾ ਹੋਵੇ ਕਿ ਪਾਠੀ ਆਪੇ ਇਕੱਲਾ ਬਹਿ ਕੇ ਪਾਠ ਕਰਦਾ ਰਹੇ ਤੇ ਸੰਗਤ ਜਾਂ ਟੱਬਰ ਦਾ ਕੋਈ ਆਦਮੀ ਨਾ ਸੁਣਦਾ ਹੋਵੇ, ਪਾਠੀ ਦੀ ਯਥਾ – ਸ਼ਕਤਿ ਭੋਜਨ ਬਸਤਰ ਆਦਿ ਨਾਲ ਯੋਗ ਸੇਵਾ ਕੀਤੀ ਜਾਵੇ.
  • ਅਖੰਡ ਪਾਠ ਜਾਂ ਹੋਰ ਕਿਸੇ ਤਰ੍ਹਾਂ ਦੇ ਪਾਠ ਵੇਲੇ ਕੁੰਭ, ਜੋਤ, ਨਾਰੀਅਲ ਆਦਿ ਰੱਖਣਾਂ, ਜਾਂ ਨਾਲ ਨਾਲ ਵਿਚ ਵਿਚ ਕਿਸੇ ਹੋਰ ਬਾਣੀ ਦਾ ਪਾਠ ਜਾਰੀ ਰੱਖਣਾ ਮਨਮੱਤ ਹੈ.
Tagged In
  • Comments
comments powered by Disqus