ਗੁਰਬਾਣੀ ਦੀ ਕਥਾ ਬਾਰੇ ਜਾਣਕਾਰੀ

Gurumustuk Singh | Flickr

ਹੇਠ ਦਿੱਤੀ ਗਈ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਕਿਤੇ ਗਏ ਰਸਾਲੇ ਤੋਂ ਲੈਤੀ ਗਈ ਹੈ.

 • ਸੰਗਤ ਵਿੱਚ ਗੁਰਬਾਣੀ ਦੀ ਕਥਾ ਸਿੱਖ ਹੀ ਕਰੇ.
 • ਕਥਾ ਦਾ ਮਨੋਰਥ ਗੁਰਮਤਿ ਦ੍ਰਿੜ੍ਹਾਉਣਾ ਹੀ ਹੋਵੇ.
 • ਕਥਾ ਦਸ ਗੁਰੂ ਸਾਹਿਬਾਨ ਦੀ ਬਾਣੀ ਜਾਂ ਭਾਈ ਗੁਰਦਾਸ, ਭਾਈ ਨੰਦ ਲਾਲ ਜਾਂ ਕਿਸੇ ਹੋਰ ਪ੍ਰਮਾਣਿਕ ਪੰਥਕ ਪੁਸਤਕ ਜਾਂ ਇਤਿਹਾਸ ਦੀਆਂ ਪੁਸਤਕਾਂ (ਜੋ ਗੁਰਮਤਿ ਅਨੁਕੂਲ ਹੋਣ) ਦੀ ਹੋ ਸਕਦੀ ਹੈ, ਪਰ ਅਨਮਤ ਦੀ ਕਿਸੇ ਪੁਸਤਕ ਦੀ ਨਹੀਂ ਹੋ ਸਕਦੀ. ਹਾਂ, ਪ੍ਰਮਾਣ ਕਿਸੇ ਮਹਾਤਮਾ ਜਾਂ ਪੁਸਤਕ ਦੀ ਉੱਤਮ ਸਿੱਖਿਆ ਦਾ ਲਿਆ ਜਾ ਸਕਦਾ ਹੈ.
 • ਵਖਿਆਨ – ਗੁਰਦੁਆਰੇ ਵਿੱਚ ਗੁਰਮਤਿ ਤੋਂ ਵਿਰੁੱਧ ਕੋਈ ਵਖਿਆਨ ਨਹੀਂ ਹੋ ਸਕਦਾ.
 • ਗੁਰਦੁਆਰੇ ਵਿੱਚ ਸੰਗਤ ਦਾ ਪ੍ਰੋਗਰਾਮ ਆਮ ਤੌਰ ਤੇ ਇਉਂ ਹੁੰਦਾ ਹੈ.
  1. ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼
  2. ਕੀਰਤਨ
  3. ਕਥਾ
  4. ਵਖਿਆਨ
  5. ਅਨੰਦ ਸਾਹਿਬ
  6. ਅਰਦਾਸ
  7. ਫ਼ਤਿਹ
  8. ਸਤਿ ਸ੍ਰੀ ਅਕਾਲ ਦਾ ਜੈਕਾਰਾ ਤੇ ਹੁਕਮ
Tagged In
 • Comments
comments powered by Disqus