ਕੀਰਤਨ

Gurumustuk Singh | Flickr

ਕੀਰਤਨ ਬਾਰੇ ਕੁਝ ਧਿਆਨ ਰੱਖਣ ਯੋਗ ਗੱਲਾਂ ਹੇਠ ਵਿਸਤਾਰ ਨਾਲ. ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਰਸਾਲੇ ਤੋਂ ਲਈ ਗਈ ਹੈ.

  • ਕੀਰਤਨ ਗੁਰਬਾਣੀ ਨੂੰ ਰਾਗਾਂ ਵਿੱਚ ਉਚਾਰਨ ਕਰਨ ਨੂੰ ਕਹਿੰਦੇ ਹਨ.
  • ਸੰਗਤ ਵਿੱਚ ਕੀਰਤਨ ਕੇਵਲ ਸਿੱਖ ਹੀ ਕਰ ਸਕਦਾ ਹੈ.
  • ਸੰਗਤ ਵਿੱਚ ਕੀਰਤਨ ਕੇਵਲ ਗੁਰਬਾਣੀ, ਜਾਂ ਇਸ ਦੀ ਵਿਆਖਿਆ – ਸਰੂਪ ਰਚਨਾ ਭਾਈ ਗੁਰਦਾਸ ਜੀ ਅਤੇ ਭਾਈ ਨੰਦ ਲਾਲ ਜੀ ਦੀ ਬਾਣੀ ਦਾ ਹੋ ਸਕਦਾ ਹੈ.
  • ਸ਼ਬਦਾਂ ਨੂੰ ਜੋਟੀਆਂ ਦੀ ਧਾਰਨਾ ਜਾਂ ਰਾਗ ਨਾਲ ਪੜ੍ਹਦਿਆਂ ਬਾਹਰ ਦੀਆਂ ਮਨ – ਘੜਤ ਤੇ ਵਾਧੂ ਤੁਕਾਂ ਲਾ ਕੇ ਧਾਰਨਾ ਲਾਉਣੀ ਜਾਂ ਗਾਉਣਾ ਆਯੋਗ ਹੈ. ਸ਼ਬਦ ਦੀ ਤੁਕ ਹੀ ਧਾਰਨਾ ਬਣਾਈ ਜਾਵੇ.
Tagged In
  • Comments
comments powered by Disqus